ਮੰਡੀਆਂ ਵਿੱਚ ਖਰੀਦ ਪ੍ਰਬੰਧਕਾਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ - PUNJAB GOVERNMENT
Published : Oct 15, 2024, 8:47 AM IST
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦਾ ਜਾਇਜ਼ਾ ਲੈਣ ਦੇ ਲਈ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਦੀ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਅਸੀਂ ਇੱਥੇ ਚੈਕਿੰਗ ਕਰ ਰਹੇ ਹਾਂ ਕਿਸਾਨਾਂ ਜਾਂ ਆੜਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇ। ਧਾਲੀਵਾਲ ਨੇ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਇਸ ਜਗ੍ਹਾ 'ਤੇ ਲਿਫਟਿੰਗ 'ਚ ਦਿੱਕਤ ਆ ਰਹੀ ਹੈ ਅਤੇ ਚੰਡੀਗੜ੍ਹ 'ਚ ਅਧਿਕਾਰੀਆਂ ਨਾਲ ਗੱਲ ਕਰਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 20 ਫੀਸਦੀ ਬਾਸਮਤੀ ਤੇ 80 ਫੀਸਦੀ ਪਰਮਲ ਇੱਥੇ ਆ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਸਹੀ ਢੰਗ ਨਾਲ ਹੋ ਰਹੀ ਹੈ, ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਸਰਕਾਰ ਵੱਲੋਂ ਉਨ੍ਹਾ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀਆਂ ਵਿੱਚ ਲਿਫਟਿੰਗ, ਬਾਰਦਾਨਾ ਅਤੇ ਅਦਾਇਗੀ ਸਮੇਂ ਸਿਰ ਹੋ ਰਹੀ ਹੈ।