ਭਾਰਤੀਆਂ ਨੂੰ ਬੇੜੀਆਂ 'ਚ ਬੰਨ ਕੇ ਡਿਪੋਰਟ ਕੀਤੇ ਜਾਣ ਦੀ MP ਸੀਚੇਵਾਲ ਨੇ ਕੀਤੀ ਨਿੰਦਾ, ਕਿਹਾ,"ਭਾਰਤੀ ਕੋਈ ਅੱਤਵਾਦੀ ਨਹੀਂ ਜੋ... - INDIANS DEPORTED FROM AMERICA
Published : Feb 7, 2025, 3:07 PM IST
ਕਪੂਰਥਲਾ: ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਮੁੱਦੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦੇ ਮੁਦੇ 'ਤੇ ਰਾਜਨੀਤੀ ਕਰਨ ਦੀ ਬਜਾਏ ਉਨ੍ਹਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਸਰਕਾਰ ਨੂੰ ਅਮਰੀਕਾ ਦੀ ਸਰਕਾਰ ਨਾਲ ਵੀ ਗੱਲ ਕਰਨੀ ਚਾਹੀਦੀ ਹੈ ਕਿ ਉੱਥੇ ਰਹਿ ਰਹੇ ਭਾਰਤੀ ਕੋਈ ਅੱਤਵਾਦੀ ਨਹੀਂ ਹਨ, ਜੋ ਉਨ੍ਹਾਂ ਨੂੰ ਹੱਥਕੜੀਆਂ ਲਗਾ ਕੇ ਭੇਜਿਆ ਗਿਆ ਹੈ। ਜਿਹੜੇ ਭਾਰਤੀ ਲੋਕ ਵਿਦੇਸ਼ਾਂ ਨੂੰ ਜਾਂਦੇ ਹਨ, ਉਹ ਕੋਈ ਅਪਰਾਧੀ ਨਹੀਂ ਹਨ। ਇਹ ਲੋਕ ਸਿਰਫ ਰੁਜ਼ਗਾਰ ਦੀ ਭਾਲ ਵਿੱਚ ਜਾਂਦੇ ਹਨ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਜਿਹੜੇ ਲੋਕ ਗਲਤ ਤਰੀਕੇ ਨਾਲ ਵਿਦੇਸ਼ਾਂ ਨੂੰ ਜਾਂਦੇ ਹਨ ਜਾਂ ਜੋ ਇਨ੍ਹਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ਾਂ 'ਚ ਭੇਜਦੇ ਹਨ, ਉਨ੍ਹਾਂ 'ਤੇ ਸਖ਼ਤ ਕਾਰਵਾਈ ਹੋਵੇ। ਸੀਚੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇੱਕ ਨੰਬਰ ਵਿੱਚ ਹੀ ਵਿਦੇਸ਼ਾਂ ਨੂੰ ਜਾਓ।