ਮੋਗਾ 'ਚ 55 ਸਾਲਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਕਰ ਰਹੀ ਜਾਂਚ - Murder of a woman in Moga - MURDER OF A WOMAN IN MOGA
Published : Aug 5, 2024, 4:44 PM IST
ਮੋਗਾ ਦੇ ਪਿੰਡ ਖੋਸਾ ਰਣਧੀਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਘਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ 55 ਸਾਲ ਦੀ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਕੌਰ ਦਾ ਪਤੀ ਦਰਸ਼ਨ ਸਿੰਘ 11 ਵਜੇ ਦੇ ਕਰੀਬ ਘਰੋਂ ਉਨ੍ਹਾਂ ਨੂੰ ਮਿਲਣ ਆਇਆ ਸੀ, ਜਦੋਂ ਉਹ 12 ਵਜੇ ਦੇ ਕਰੀਬ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੀ ਪਤਨੀ ਉੱਤੇ ਹਮਲਾ ਹੋਇਆ ਹੈ ਅਤੇ ਤੇਜ਼ਧਾਰ ਹਥਿਆਰਾਂ ਦੇ ਵਾਰਾਂ ਨਾਲ ਉਸਦੀ ਮੌਤ ਹੋ ਗਈ ਸੀ। ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।