ਪੰਜਾਬ

punjab

ETV Bharat / videos

ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਵਾਲੇ ਦੁਕਾਨਦਾਰਾਂ ਵਿਰੁੱਧ ਨਗਰ ਕੌਂਸਲ ਵੱਲੋਂ ਕਾਰਵਾਈ - Property tax - PROPERTY TAX

By ETV Bharat Punjabi Team

Published : Aug 29, 2024, 8:52 AM IST

ਹੁਸ਼ਿਆਰਪੁਰ: ਨਗਰ ਕੌਂਸਲ ਗੜ੍ਹਸ਼ੰਕਰ ਵੱਲੋਂ ਸ਼ਹਿਰ ਵਿੱਚ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਵਾਲੇ ਦੁਕਾਨਦਾਰਾਂ 'ਤੇ ਕਾਰਵਾਈ ਕਰਨੀ ਸ਼ੁਰ ਕਰ ਦਿੱਤੀ ਹੈ। ਜਿਸ ਦੇ ਮੱਦੇਨਜ਼ਰ ਨਗਰ ਕੌਂਸਲ ਗੜ੍ਹਸ਼ੰਕਰ ਦੇ ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ ਦੀ ਅਗਵਾਈ ਦੇ ਵਿੱਚ ਮੁਲਾਜਮਾਂ ਵੱਲੋਂ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਵਾਲਿਆਂ ਦੁਕਾਨਾਂ ਨੂੰ ਸੀਲ ਕਰਨ ਦੇ ਮਕਸਦ ਦੇ ਨਾਲ ਦੁਕਾਨਾਂ ਅਤੇ ਕੋਲਡ ਸਟੋਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦੁਕਾਨਾਂ ਅਤੇ ਕੋਲਡ ਸਟੋਰ ਦੇ ਕਰਿੰਦਿਆਂ ਨੇ ਟੈਕਸ ਜਮਾਂ ਕਰਵਾਉਣ ਲਈ ਲਿਖਿਤ ਵਿੱਚ ਦੇਣ ਉਪਰੰਤ ਨਗਰ ਕੌਂਸਲ ਗੜ੍ਹਸ਼ੰਕਰ ਦੇ ਅਧਿਕਾਰੀਆਂ ਵੱਲੋਂ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਲਈ ਸਖ਼ਤ ਹਦਾਇਤ ਜਾਰੀ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਗੜ੍ਹਸ਼ੰਕਰ ਤੋਂ ਰਜਨੀ ਚਾਵਲਾ ਇੰਸਪੈਕਟਰ ਅਤੇ ਪਵਨ ਕੁਮਾਰ ਸੁਪਰਵਾਈਜ਼ਰ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵਿੱਚ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਵਾਲੇ ਦੁਕਾਨਦਾਰਾਂ ਅਤੇ ਭੋਗਲ ਕੋਲਡ ਸਟੋਰ ਨੂੰ ਸੀਲ ਕਰਨ ਲਈ ਗਏ ਸਨ ਅਤੇ ਉਨ੍ਹਾਂ ਵੱਲੋਂ ਲਿਖਿਤ ਵਿੱਚ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਲਈ ਦਿੱਤਾ ਗਿਆ ਹੈ।

ABOUT THE AUTHOR

...view details