ਸ਼ਹੀਦੀ ਸਭਾ ਮੌਕੇ ਸਜਾਇਆ ਗਿਆ ਵਿਰਾਗਮਈ ਨਗਰ ਕੀਰਤਨ, ਪੁਲਿਸ ਪ੍ਰਸ਼ਾਸਨ ਨੇ ਕੀਤੇ ਸੁਚੱਜੇ ਪ੍ਰਬੰਧ - POLICE MADE GOOD ARRANGEMENTS
Published : Dec 27, 2024, 3:21 PM IST
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਲੱਗਦੀ ਹੈ। ਜਿਸ ਦੇ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਰਾਗਮਈ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸੋਨਾ ਥਿੰਦ ਨੇ ਕਿਹਾ ਕਿ ਸ਼ਹੀਦੀ ਸਭਾ ਵਿੱਚ ਨਤਮਸਤਕ ਹੋਣ ਆਈ ਸੰਗਤ ਨੇ ਇਸ ਸ਼ਹੀਦੀ ਸਭਾ ਦੌਰਾਨ ਉਹਨਾਂ ਨੂੰ ਚੰਗੇ ਨਾਗਰਿਕ ਹੋਣ ਦਾ ਸਬੂਤ ਦਿੰਦੇ ਹੋਏ ਵਧੀਆ ਸਹਿਯੋਗ ਦਿੱਤਾ ਹੈ,ਜਿਸ ਦੇ ਲਈ ਉਹ ਸਾਰੀ ਸੰਗਤ ਦਾ ਧੰਨਵਾਦ ਕਰਦੇ ਹਨ। ਉੱਥੋਂ ਹੀ ਉਹਨਾਂ ਨੇ ਦੱਸਿਆ ਕਿ ਇਸ ਵਾਰ ਸ਼ਹੀਦੀ ਸਭਾ ਦੇ ਤਿੰਨ ਦਿਨਾਂ ਵਿਚ 30 ਲੱਖ ਦੇ ਕਰੀਬ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੀ ਹੈ