ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਚੌੜਾ ਨੂੰ 14 ਦਿਨ ਦੀ ਨਰਾਇਕ ਹਿਰਾਸਤ ਟਚ ਭੇਜਿਆ - JUDICIAL CUSTODY
Published : Dec 16, 2024, 11:07 PM IST
ਦਰਬਾਰ ਸਾਹਿਬ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਦੋ ਤਿੰਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਵਾਇਆ ਗਿਆ ਸੀ। ਜਿੱਥੇ ਕਿ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਹੁਣ ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਨਰਾਇਣ ਸਿੰਘ ਚੌੜਾ ਦਾ ਫਿਰ ਤੋਂ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਲਗਾਤਾਰ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।