ਜੰਮੂ ਤੋਂ ਯਾਤਰਾ ਉੱਤੇ ਆਏ ਇੱਕ ਸ਼ਰਧਾਲੂ ਦੀ ਨਿਹੰਗ ਸਿੰਘਾਂ ਵੱਲੋਂ ਕੁੱਟਮਾਰ, ਪੁਲਿਸ ਨੇ ਕੀਤੇ ਕਾਬੂ - ROUZA SHARIF NEWS
Published : Jan 25, 2025, 7:31 AM IST
ਰੋਜਾ ਸ਼ਰੀਫ ਫ਼ਤਹਿਗੜ੍ਹ ਸਾਹਿਬ ਵਿਖੇ ਜੰਮੂ ਤੋਂ ਆਏ ਇੱਕ ਸ਼ਰਧਾਲੂ ਦੀ ਨਿਹੰਗ ਸਿੰਘਾਂ ਦੇ ਬਾਣੇ 'ਚ ਆਏ ਕੁਝ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜ਼ਖ਼ਮੀ ਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਡੀਐੱਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਮਲਾ ਕਰਨ ਵਾਲੇ 3 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਸਨੀ ਸਿੰਘ, ਜੋਬਿਨਪ੍ਰੀਤ ਸਿੰਘ ਅਤੇ ਸੁਖਬੀਰ ਸਿੰਘ ਦੇ ਤੌਰ ਉੱਤੇ ਹੋਈ ਹੈ। ਉਨ੍ਹਾਂ ਕਿਹਾ ਕਿ ਲੜਾਈ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।