22 ਜਨਵਰੀ ਤੋਂ ਲੈ ਕੇ 26 ਜਨਵਰੀ ਤੱਕ ਕਿਸਾਨਾਂ ਵਲੋਂ ਧਰਨਿਆਂ ਦਾ ਪ੍ਰੋਗਰਾਮ, ਜਾਣੋ ਪੂਰਾ ਸ਼ੈਡਿਊਲ - FARMER PROTEST
Published : Jan 23, 2025, 9:41 AM IST
ਅੰਮ੍ਰਿਤਸਰ ਵਿਖੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 26 ਤਰੀਕ ਨੂੰ ਹਜ਼ਾਰਾਂ ਕਿਸਾਨ ਟਰੈਕਟਰ ਮਾਰਚ ਰਾਹੀਂ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਕਰਨਗੇ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਭਾਜਪਾ ਪੰਜਾਬ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਵੱਡੀਆਂ ਰੈਲੀਆਂ ਕਰਕੇ ਟੋਲ ਪਲਾਜ਼ੇ ਫ੍ਰੀ ਕੀਤੇ ਜਾਣਗੇ ਅਤੇ ਮੰਤਰੀਆਂ ਦੇ ਘਰ ਘੇਰੇ ਜਾਣਗੇ। ਕਿਸਾਨਾਂ ਦੀ ਕਹਿਣਾ ਹੈ ਕਿ 12 ਮੰਗਾਂ ਨੂੰ ਲੈ ਕੇ ਹੁਣ ਤੱਕ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਅਤੇ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦੇ ਉਹ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।