ਲੋਕ ਸਭਾ ਟਿਕਟ ਮਿਲਣ 'ਤੇ ਮੰਤਰੀ ਗੁਰਮੀਤ ਖੁੱਡੀਆਂ ਦਾ ਬਿਆਨ, ਕਿਹਾ ਭਰੋਸਾ ਜਿਤਾਉਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ - AAP Lok Sabha ticket
Published : Mar 14, 2024, 5:30 PM IST
ਲੁਧਿਆਣਾ: ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਗਿਆ। ਜਿਸ ਵਿੱਚ ਪੰਜ ਕੈਬਨਿਟ ਮੰਤਰੀਆਂ ਦਾ ਨਾਂ ਸ਼ਾਮਲ ਹੈ। ਜਿਨਾਂ 'ਚ ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਬਲਬੀਰ ਸਿੰਘ, ਮੀਤ ਹੇਅਰ ਅਤੇ ਗੁਰਮੀਤ ਸਿੰਘ ਖੁੱਡੀਆਂ ਦਾ ਨਾਂ ਵੀ ਸ਼ਾਮਿਲ ਹੈ। ਉਧਰ ਅੱਜ ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੱਲ ਰਹੇ ਦੋ ਦਿਨਾਂ ਕਿਸਾਨ ਮੇਲੇ 'ਚ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਅਤੇ ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਟਿਕਟ ਮਿਲਣ 'ਤੇ ਪਾਰਟੀ ਦਾ ਅਤੇ ਹਾਈ ਕਮਾਨ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਫੈਸਲਾ ਹਾਈਕਮਾਨ ਦਾ ਹੈ, ਉਹਨਾਂ ਕਿਹਾ ਕਿ ਉਹਨਾਂ 'ਤੇ ਭਰੋਸਾ ਜਤਾਇਆ ਗਿਆ ਹੈ। ਉਹਨਾਂ ਕਿਹਾ ਕਿ ਪਹਿਲਾ ਲੋਕਾਂ ਨੇ ਉਹਨਾਂ ਨੂੰ ਵਿਧਾਨ ਸਭਾ ਦੇ ਵਿੱਚ ਚੁਣ ਕੇ ਭੇਜਿਆ ਤੇ ਉਹਨਾਂ ਨੂੰ ਵੱਡਾ ਹੁੰਗਾਰਾ ਦਿੱਤਾ ਅਤੇ ਹੁਣ ਉਹਨਾਂ ਨੂੰ ਲੋਕ ਸਭਾ ਚੋਣਾਂ ਦੇ ਵਿੱਚ ਟਿਕਟ ਦਿੱਤੀ ਗਈ ਹੈ, ਜਿਸ 'ਚ ਲੋਕ ਅੱਗੇ ਵੀ ਭਰਵਾਂ ਸਾਥ ਦੇਣਗੇ।