ਕਿਸਾਨ ਵੱਲੋਂ ਖੇਤਾਂ 'ਚ ਲਗਾਈ ਅੱਗ ਨੇ ਪਨਸਪ ਵਿਭਾਗ ਦੇ ਗੋਦਾਮ ਨੂੰ ਲਿਆ ਆਪਣੀ ਲਪੇਟ 'ਚ - A fire broke out in the warehouse - A FIRE BROKE OUT IN THE WAREHOUSE
Published : May 20, 2024, 7:47 AM IST
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨ ਆਪਣੇ ਖੇਤਾਂ ਵਿੱਚ ਰਹਿਣ ਖੂਹਦ ਨੂੰ ਅੱਗ ਨਾ ਲਗਾਉਣ, ਇਸ ਨਾਲ ਕਈ ਵੱਡੇ ਹਾਦਸੇ ਵਾਪਰਦੇ ਹਨ। ਪਰ ਕਿਸਾਨ ਖੇਤਾਂ ਵਿੱਚ ਅੱਗ ਲਗਾਉਣ ਤੋਂ ਬਾਜ ਨਹੀਂ ਆ ਰਹੇ। ਤਾਜ਼ਾ ਮਾਮਲਾ ਗੁਰਦਾਸਪੁਰ ਪੰਡੋਰੀ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿਸਾਨ ਵੱਲੋਂ ਖੇਤਾਂ ਵਿੱਚ ਲਗਾਈ ਅੱਗ ਪਨਸਪ ਦੇ ਗੁਦਾਮਾਂ ਤੱਕ ਪਹੁੰਚ ਗਈ। ਜਿਸ ਨਾਲ ਪਨਸਪ ਦੇ ਗੁਦਾਮ ਅੰਦਰ ਪਏ ਲੱਕੜ ਅਤੇ ਪਲਾਸਟਿਕ ਦੇ ਕਰੇਟਾ ਨੂੰ ਅੱਗ ਲੱਗ ਜਾਣ ਕਾਰਨ ਅੱਗ ਗੁਦਾਮ ਅੰਦਰ ਪੂਰੀ ਤਰ੍ਹਾਂ ਦੇ ਨਾਲ ਫੈਲ ਗਈ। ਜਿਸ ਤੋਂ ਬਾਅਦ ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ ਅਤੇ ਬੜੀ ਮੁਸ਼ਕਿਲ ਦੇ ਨਾਲ ਸਟੋਰ ਕੀਤਾ ਹੋਏ ਅਨਾਜ ਨੂੰ ਬਚਾਇਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਰਹਿੰਦੇ ਅੱਗ ਤੇ ਕਾਬੂ ਨਾ ਪਾਇਆ ਜਾਂਦਾ ਤਾਂ ਲੱਖਾਂ ਰੁਪਏ ਦਾ ਅਨਾਜ ਸੜ ਕੇ ਸੁਆਹ ਹੋ ਜਾਣਾ ਸੀ। ਮੌਕੇ ਉੱਤੇ ਪਹੁੰਚੇ ਪਨਸਪ ਵਿਭਾਗ ਦੇ ਇੰਸਪੈਕਟਰ ਰਾਜਨ ਨੇ ਕਿਹਾ ਕਿ ਖੇਤਾਂ ਵਿੱਚ ਲਗਾਈ ਅੱਗ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਜਿਸ ਕਿਸਾਨ ਨੇ ਆਪਣੇ ਖੇਤਾਂ ਵਿੱਚ ਅੱਗ ਲਗਾਈ ਹੈ, ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।