ਧਰਨੇ ’ਤੇ ਬੈਠੇ ਥਰਮਲ ਪਲਾਂਟ ਦੇ ਕੱਚੇ ਕਾਮੇ, ਫੂਕਿਆ ਪੰਜਾਬ ਸਰਕਾਰ ਦਾ ਰਾਵਣਰੂਪੀ ਪੁਤਲਾ
Published : Oct 13, 2024, 3:46 PM IST
ਬਠਿੰਡਾ: ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ 'ਦੁਸਹਿਰੇ' ਦੇ ਤਿਉਹਾਰ ਮੌਕੇ ਬਠਿੰਡਾ ਦੇ ਭਾਈ ਘਨਈਆ ਚੌਂਕ ਵਿੱਚ ਰੋਸ਼ ਰੈਲੀ ਕਰਕੇ 'ਪੰਜਾਬ ਸਰਕਾਰ' ਦਾ ਰਾਵਨਰੂਪੀ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਪਾਵਰਕਾਮ/ਟ੍ਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਕਿਹਾ ਕਿ ਠੇਕਾ ਮੁਲਾਜ਼ਮ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।