ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ - POLICE RAID ON GACHAKFACTORY
Published : 15 hours ago
ਅੰਮ੍ਰਿਤਸਰ: ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਗੱਚਕ ਵੇਚਣ ਵਾਲੀਆਂ ਦੁਕਾਨਾਂ ਉੱਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜਿੰਦਰਪਾਲ ਸਿੰਘ ਵੱਲੋਂ ਵੱਖ-ਵੱਖ ਦੁਕਾਨਾਂ ਤੇ ਆਪਣੀ ਟੀਮ ਨਾਲ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਗੱਚਕ ਦੇ ਸੈਂਪਲ ਭਰੇ ਗਏ। ਇਸ ਮੌਕੇ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਵੱਖ-ਵੱਖ ਦੁਕਾਨਾਂ ਉੱਪਰ ਉਹਨਾਂ ਵੱਲੋਂ ਚੈਕਿੰਗ ਕੀਤੀ ਗਈ ਹੈ। ਜਿੱਥੇ ਗਚਕ ਵੇਚਣ ਵਾਲਿਆਂ ਦੇ ਸੈਂਪਲ ਵੀ ਭਰੇ ਗਏ ਹਨ। ਉੱਥੇ ਹੀ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਗਚਕ ਬਣਾਉਂਦੇ ਸਮੇਂ ਆਲੇ ਦੁਆਲੇ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾ ਸਕੇ।