76ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਫਹਿਰਾਇਆ ਤਿਰੰਗਾ - REPUBLIC DAY 2025
Published : Jan 26, 2025, 2:32 PM IST
ਫਤਿਹਗੜ੍ਹ ਸਾਹਿਬ: 76ਵੇਂ ਗਣਤੰਤਰ ਦਿਵਸ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕੌਮੀ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਪਰੇਡ ਦਾ ਨਰੀਖਣ ਵੀ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ। ਦੱਸ ਦੇਈਏ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮਹਾਨ ਸੁਤੰਤਰਤਾ ਸੰਗਰਾਮੀ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਸਮਾਗਮ ਮੌਕੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਇਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪ੍ਰੋਗਰਾਮ ਪੇਸ਼ ਕਰਕੇ ਦੇਸ਼ ਭਗਤੀ ਅਤੇ ਆਪਸੀ ਪ੍ਰੇਮ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ।