ਫਾਰਚੂਨਰ ਕਾਰ ਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ 'ਚ ਇਕ ਦੀ ਮੌਤ - Road Accident in Fatehgarh Sahib - ROAD ACCIDENT IN FATEHGARH SAHIB
Published : Jul 4, 2024, 5:26 PM IST
ਸ੍ਰੀ ਫਤਹਿਗੜ੍ਹ ਸਾਹਿਬ: ਬਸੀ ਪਠਾਣਾ ਬਾਈਪਾਸ ਰੋਡ 'ਤੇ ਪੈਂਦੇ ਚੌਂਕ ਵਿੱਚ ਇੱਕ ਫਾਰਚੂਨਰ ਕਾਰ ਅਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋਣ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਬਸੀ ਪਠਾਣਾ ਦੇ ਉਪ ਕਪਤਾਨ ਪੁਲਿਸ ਮੋਹਿਤ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇੱਕ ਫਾਰਚੂਨਰ ਅਤੇ ਮੋਟਰਸਾਈਕਲ ਦੀ ਆਪਸ 'ਚ ਟੱਕਰ ਹੋਣ ਨਾਲ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿਹਨਾਂ ਦੀ ਪਹਿਚਾਣ ਮਹਿਮਾ ਸਿੰਘ ਵਾਸੀ ਪਿੰਡ ਖਲਾਸਪੁਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਕਰਨੈਲ ਸਿੰਘ ਪਿੰਡ ਮੁੱਲਾਂਪੁਰ, ਸ੍ਰੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਉਥੈ ਹੀ ਪੁਲਿਸ ਨੇ ਫਾਰਚੂਨਰ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।