ਪਠਾਨਕੋਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕੀਤੇ ਕਾਬੂ - police arrested arms smugglers - POLICE ARRESTED ARMS SMUGGLERS
Published : Oct 4, 2024, 8:55 AM IST
ਪਠਾਨਕੋਟ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਇੱਕ ਗਿਰੋਹ ਕਾਬੂ ਕੀਤਾ। ਪੁਲਿਸ ਨੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਕੋਲੋਂ 4 ਪਿਸਟਲ, ਇੱਕ 12 ਬੋਰ ਰਾਈਫਲ ਅਤੇ 12 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਠਾਨਕੋਟ ਦੇ ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਨੇ ਜਿੰਨ੍ਹਾਂ ਨੂੰ ਕਾਬੂ ਕੀਤਾ ਹੈ, ਇਹ ਹਥਿਆਰਾਂ ਦੀ ਤਸਕਰੀ ਕਰਦੇ ਸੀ। ਉਨ੍ਹਾਂ ਕਿਹਾ ਕਿ ਇਹ ਬਾਹਰੀ ਸੂਬਿਆਂ ਤੋਂ ਹਥਿਆਰਾਂ ਲਿਆ ਕੇ ਪੰਜਾਬ 'ਚ ਅਪਰਾਧਿਕ ਵਾਰਦਾਤਾਂ ਕਰਨ ਵਾਲਿਆਂ ਨੂੰ ਸਪਲਾਈ ਕਰਦੇ ਸੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਖੁਦ ਵੀ ਕਈ ਵੱਖ-ਵੱਖ ਥਾਵਾਂ 'ਤੇ ਵਾਰਦਾਤਾਂ ਕਰ ਚੁੱਕੇ ਹਨ ਤੇ ਪੁਲਿਸ ਨੂੰ ਇੰਨ੍ਹਾਂ ਦੀ ਕਾਫ਼ੀ ਸਮੇਂ ਤੋਂ ਭਾਲ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।