ਪਠਾਨਕੋਟ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ, ਸਵਾਰੀਆਂ ਬਿਠਾਉਣ ਲਈ ਹੋਇਆ ਸੀ ਝਗੜਾ - Pathankot police solved the murder mystery - PATHANKOT POLICE SOLVED THE MURDER MYSTERY
Published : Jun 7, 2024, 5:44 PM IST
ਪਠਾਨਕੋਟ 'ਚ 2 ਦਿਨ ਪਹਿਲਾਂ ਆਟੋ 'ਚ ਸਵਾਰੀਆਂ ਨੂੰ ਬਿਠਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਕੁਝ ਲੋਕਾਂ ਨੇ ਇਕ ਆਟੋ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਇਸ ਘਟਨਾ ਦੀ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ ਸੀ, ਜਿਸ ਕਾਰਨ ਪੁਲਿਸ ਨੇ 24 ਘੰਟਿਆਂ 'ਚ ਹੀ 5 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਇਸ ਦਾ ਭੇਤ ਸੁਲਝਾ ਲਿਆ ਹੈ ਅਤੇ ਪੁਲਿਸ ਨੇ ਹਥਿਆਰ ਵੀ ਬਰਾਮਦ ਕਰ ਲਏ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਪਠਾਨਕੋਟ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ 24 ਘੰਟਿਆਂ ਵਿੱਚ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ, ਜਿਸ ਵਿੱਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਉਨ੍ਹਾਂ ਨੇ ਸਾਰਾ ਮਾਮਲਾ ਸੁਲਝਾ ਲਿਆ ਕਿ ਸਵਾਰੀਆਂ ਦੇ ਬੈਠਣ ਨੂੰ ਲੈ ਕੇ ਹੋਏ ਝਗੜੇ ਕਾਰਨ ਇਹਨਾਂ ਮੁਲਜ਼ਮਾਂ ਨੇ ਵਿਅਕਤੀ ਦਾ ਕਤਲ ਕੀਤਾ ਸੀ। ਫਿਲਹਾਲ ਪੁਲਿਸ ਇਹਨਾਂ ਨੂੰ ਰਿਮਾਂਡ 'ਤੇ ਲੈਕੇ ਅਗਲੀ ਕਾਰਵਾਈ ਕਰੇਗੀ।