ਪੁਲਿਸ ਨੇ ਕਾਬੂ ਕੀਤੇ ਜੋ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ ਚੋਰ - Khamanon police arrested 2 thieves - KHAMANON POLICE ARRESTED 2 THIEVES
Published : Sep 27, 2024, 4:23 PM IST
ਫਤਿਹਗੜ੍ਹ ਸਾਹਿਬ: ਫਤਿਹਗੜ੍ਹ ਸਾਹਿਬ ਵਿਖੇ ਖਮਾਣੋਂ ਪੁਲਿਸ ਵੱਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਇਲਜ਼ਾਮ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਖਮਾਣੋਂ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਖਮਾਣੋਂ ਦੇ ਰਹਿਣ ਵਾਲੇ ਸਾਹਿਲ ਚਮਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਕੁਝ ਵਿਅਕਤੀਆਂ ਨੇ ਉਨਾਂ ਦੇ ਘਰ ਵਿੱਚੋਂ ਕਰੀਬ 40 ਹਜ਼ਾਰ ਰੁਪਏ ਦੀ ਨਕਦੀ, ਸੋਨਾ ਤੇ ਚਾਂਦੀ ਦੇ ਗਹਿਣੇ ਅਤੇ ਗਣੇਸ਼ ਜੀ ਦੀਆਂ ਮੂਰਤੀਆਂ ਚੋਰੀ ਕਰ ਲਈਆਂ ਹਨ। ਸ਼ਿਕਾਇਤ ਕਰਤਾ ਦੇ ਬਿਆਨਾਂ 'ਤੇ ਥਾਣਾ ਖਮਾਣੋਂ ਵਿਖੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕੀਤੀ ਗਈ। ਜਿਸ ਦੌਰਾਨ 'ਤੇ ਹਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਜਿਨਾਂ ਕੋਲੋਂ ਚੋਰੀਸ਼ੁਦਾ ਸਮਾਨ ਵੀ ਬਰਾਮਦ ਹੋਇਆ ਹੈ। ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈ ਕੇ ਪੁਛਗਿੱਛ ਕੀਤੀ ਜਾਵੇਗੀ।