ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ ਚਲਾਈ ਚੈਕਿੰਗ ਮੁਹਿੰਮ, ਡੌਗ ਸਕੁਐਡ ਦੀ ਲਈ ਮਦਦ - Amritsar Railway Station
Published : Apr 2, 2024, 3:03 PM IST
ਅੰਮ੍ਰਿਤਸਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਗਈ। ਰੇਲਵੇ ਸਟੇਸ਼ਨ ਉੱਪਰ ਹਰ ਆਉਣ ਜਾਣ ਵਾਲੇ ਯਾਤਰੀਆਂ ਦੇ ਬੈਗ ਚੈੱਕ ਕੀਤੇ ਗਏ। ਚੈਕਿੰਗ ਦੌਰਾਨ ਡੌਗ ਸਕੁਐਡ ਦੀ ਵੀ ਮਦਦ ਲਈ ਗਈ। ਇਸ ਮੌਕੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਜਿੱਥੇ ਅਸੀਂ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਾਂ, ਉੱਥੇ ਹੀ ਬੱਸ ਸਟੈਂਡ, ਰੇਲਵੇ ਸਟੇਸ਼ਨ ਅਜਿਹੀਆਂ ਹੋਰ ਕਈ ਥਾਵਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਜਾਰੀ ਹੈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਸਕੇ। ਇਸ ਦੌਰਾਨ ਹੀ ਪੁਲਿਸ ਨੇ ਯਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਲਵਾਰਿਸ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾਵੇ।