ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ, ਕਿਹਾ- ਸ਼ਰਾਰਤੀ ਅਨਸਰਾਂ ਖਿਲਾਫ ਰੱਖੀ ਜਾ ਰਹੀ ਹੈ ਨਜ਼ਰ - Ludhiana News - LUDHIANA NEWS
Published : Jun 6, 2024, 1:40 PM IST
ਘੱਲੂਕਾਰਾ ਦਿਵਸ ਨੂੰ ਲੈ ਕੇ ਸਿਰਫ ਲੁਧਿਆਣਾ ਹੀ ਨਹੀਂ ਸਗੋਂ ਲੁਧਿਆਣਾ ਦੇ ਆਊਟਰ ਇਲਾਕਿਆਂ ਦੇ ਵਿੱਚ ਵੀ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ ਹੈ ਅਤੇ ਲਗਾਤਾਰ ਗੱਡੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਝਾਂਡੇ ਦੇ ਕੋਲ ਪੁਲਿਸ ਵੱਲੋਂ ਵੱਡਾ ਨਾਕਾ ਲਗਾ ਕੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਖਾਸ ਤੌਰ ਤੇ ਜਿਹੜੇ ਸ਼ੱਕੀ ਲੱਗਦੇ ਹਨ ਉਹਨਾਂ ਤੋਂ ਪੁੱਛਗਿਛ ਵੀ ਕੀਤੀ ਜਾ ਰਹੀ ਹੈ ਪੂਰੇ ਪੰਜਾਬ ਭਰ ਦੇ ਵਿੱਚ ਅੱਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦੇ ਤਹਿਤ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਐਸਐਚਓ ਪਰਮਵੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਕਿਸੇ ਸ਼ੱਕੀ ਨੂੰ ਹਿਰਾਸਤ ਦੇ ਵਿੱਚ ਨਹੀਂ ਲਿਆ ਗਿਆ ਹੈ ਪਰ ਅਸੀਂ ਡੁੰਘਾਈ ਦੇ ਨਾਲ ਹਰ ਆਉਣ ਜਾਣ ਵਾਲੇ ਨੂੰ ਚੈੱਕ ਕਰ ਰਹੇ ਹਨ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।