ਪੁਲਿਸ ਨੇ 32 ਬੋਰ ਨਜ਼ਾਇਜ ਪਿਸਤੌਲ ਤੇ 2 ਜਿੰਦਾਂ ਰੌਂਦ ਸਮੇਤ 1 ਮੁਲਜ਼ਮ ਕਾਬੂ - ARRESTED 1 ACCUSED
Published : Dec 24, 2024, 7:16 PM IST
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਡੀਐਸਪੀ ਰਾਜਾਸਾਂਸੀ ਦੀ ਨਿਗਰਾਨੀ ਹੇਠ ਗੈਰ ਕਾਨੂੰਨੀ ਹਥਿਆਰਾਂ ਦੇ ਖਿਲਾਫ ਵਿੱਡੀ ਗਈ ਮੁਹਿੰਮ ਦੇ ਤਹਿਤ ਵੱਡੀ ਕਾਰਵਾਈ ਕਰਦਿਆਂ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵੱਲੋਂ ਕਥਿਤ ਮੁਲਜ਼ਮ ਪਰਮਿੰਦਰ ਸਿੰਘ ਉਰਫ ਪੰਮਾ ਪੁੱਤਰ ਬੂਟਾ ਸਿੰਘ ਨੂੰ ਇੱਕ ਦੇਸੀ ਪਿਸਤੌਲ 32 ਬੋਰ ਦੋ ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਪ੍ਰਸਿੱਧ ਕਰ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਵੱਲੋਂ ਗ੍ਰਿਫਤਾਰ ਮੁਲਜ਼ਮ ਦੇ ਖਿਲਾਫ ਥਾਣਾ ਭਿੰਡੀ ਸੈਦਾਂ ਵਿੱਚ ਮੁਕਦਮਾ ਨੰਬਰ 145/24 ਜੁਰਮ 25/54/59 ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਦੇ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਦੇ ਵਿੱਚ ਕਿਸੇ ਹੋਰ ਦੀ ਵੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਦੇ ਖਿਲਾਫ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।