ਗੋਇੰਦਵਾਲ ਹਾਈਟੈੱਕ ਨਾਕੇ ਤੋਂ ਪੁਲਿਸ ਨੇ ਇੱਕ ਕਾਰ 'ਚੋਂ ਸਾਢੇ 9 ਲੱਖ ਰੁਪਏ ਕੀਤੇ ਬਰਾਮਦ, ਮਾਮਲੇ ਦੀ ਜਾਂਚ ਜਾਰੀ - Police recovered CASH - POLICE RECOVERED CASH
Published : Apr 6, 2024, 1:38 PM IST
ਗੋਇੰਦਵਾਲ ਹਾਈਟੈਕ ਨਾਕੇ ਤੋਂ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਇੱਕ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਤੋਂ ਸਾਢੇ ਨੌ ਲੱਖ ਰੁਪਏ ਬਰਾਮਦ ਕੀਤੇ। ਪੁਲਿਸ ਨੇ ਜਦੋਂ ਇਸ ਪੈਸੇ ਬਾਰੇ ਉਹਨਾਂ ਤੋਂ ਜਾਣਕਾਰੀ ਹਾਸਿਲ ਕਰਨੀ ਚਾਹੀ ਤਾਂ ਉਹ ਇਸ ਸਬੰਧੀ ਕੋਈ ਵੀ ਪੁਖ਼ਤਾ ਸਬੂਤ ਨਹੀਂ ਪੇਸ਼ ਕਰ ਸਕੇ। ਜਿਸ ਤੋਂ ਬਾਅਦ ਪੁਲਿਸ ਨੇ ਪੈਸੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕਾਨੂਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਨਾਲ ਸੰਬੰਧਿਤ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ, ਜਿਸ ਦੌਰਾਨ ਇਹ ਪੈਸੇ ਬਰਾਮਦ ਹੋਏ ਹੈ।