ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਅਲਰਟ ’ਤੇ ਪੁਲਿਸ, ਇਸ ਢੰਗ ਨਾਲ ਰੱਖੀ ਨਜ਼ਰ - BASANT PANCHAMI 2025
Published : Feb 2, 2025, 5:20 PM IST
ਬਠਿੰਡਾ : ਅੱਜ ਬਸੰਤ ਪੰਚਮੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਸੇ ਦਾ ਨਾਲ ਹੀ ਬਠਿੰਡਾ ਅੰਦਰ ਵੀ ਬਸੰਤ ਪੰਚਮੀ ਦੀਆਂ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਉੱਥੇ ਹੀ ਪੁਲਿਸ ਵੱਲੋਂ ਵੀ ਬਸੰਤ ਪੰਚਮੀ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਖਾਸ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਹੁੱਲੜਬਾਜਾਂ ਅਤੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਉੱਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ। ਬਠਿੰਡਾ ਪੁਲਿਸ ਵੱਲੋਂ ਬਠਿੰਡਾ ਦੇ ਕਿਲ੍ਹਾ ਮੁਬਾਰਕ ਤੋਂ ਡਰੋਨ ਰਾਹੀਂ ਚਾਈਨਾ ਡੋਰ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਾਲ ਹੀ ਦੂਰਵੀਨਾ ਰਾਹੀਂ ਵੀ ਚਾਈਨਾ ਡੋਰ ਉਡਾਉਣ ਵਾਲਿਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ।