ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਿਹਤਯਾਬੀ ਲਈ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੀ ਗਈ ਅਰਦਾਸ - PRAYERS FOR JAGJIT SINGH DALLEWAL
Published : Jan 3, 2025, 5:43 PM IST
ਅੰਮ੍ਰਿਤਸਰ : ਖਨੌਰੀ ਬਾਰਡਰ ਵਿਖੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ 39 ਵੇਂ ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਹੋਰ ਵੀ ਖਰਾਬ ਹੈ। ਇਸ ਸਬੰਧੀ ਅੱਜ ਉਹਨਾਂ ਦੀ ਸਿਹਤਯਾਬੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਅਰਦਾਸ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਭੁੱਖ ਹੜਤਾਲ ਰੱਖੀ ਗਈ ਹੈ। ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਖਰਾਬ ਹੁੰਦੀ ਜਾ ਰਹੀ ਹੈ ਅਤੇ ਉਹਨਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅਰਦਾਸ ਕੀਤੀ ਗਈ ਹੈ ਕਿ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਕਾਮਯਾਬ ਹੋਵੇ ਅਤੇ ਉਹ ਸੰਘਰਸ਼ ਜਿੱਤਣ ਅਤੇ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਆਣ।