ਦਿੱਲੀ ਜਾ ਰਹੇ ਕਿਸਾਨਾਂ 'ਤੇ ਤਸ਼ੱਦਦ ਦੇ ਖਿਲਾਫ ਭਾਜਪਾ ਦਾ ਫੂਕਿਆ ਪੁਤਲਾ - PROTEST BY FARMERS
Published : Dec 7, 2024, 5:16 PM IST
ਬਠਿੰਡਾ: ਬੀਤੇ ਦਿਨੀਂ ਸ਼ੰਬੂ ਬਾਰਡਰ ਰਾਹੀਂ ਪੈਦਲ ਦਿੱਲੀ ਵਾਰ ਵੱਧ ਰਹੇ ਕਿਸਾਨਾਂ 'ਤੇ ਹਰਿਆਣਾ ਪੁਲਿਸ ਵੱਲੋਂ ਵਧਾਏ ਗਏ ਅੱਥਰੂ ਗੈਸ ਦੇ ਗੋਲੇ ਅਤੇ ਲਾਠੀ ਚਾਰਜ ਖਿਲਾਫ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਵਿਰੋਧ ਪ੍ਰਗਟ ਕਰਦੇ ਹੋਏ ਭਾਜਪਾ ਦਾ ਪੁਤਲਾ ਫੂਕਿਆ ਗਿਆ ਹੈ। ਬਲਾਕ ਸੰਗਤ ਦੇ ਜਗਸੀਰ ਸਿੰਘ ਝੁੰਬਾ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਦੋ ਫਾਰਮਾਂ ਵੱਲੋਂ ਪੰਜਾਬ ਹਰਿਆਣਾ ਬਾਰਡਰ ਦੇ ਉੱਪਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਰਿਆਣਾ ਸਰਕਾਰ ਵੱਲੋਂ ਬੈਰੀਕੇਡਿੰਗ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਜਿੱਥੇ ਰੋਕਿਆ ਗਿਆ। ਉੱਥੇ ਹੀ ਬੀਤੇ ਦਿਨੀਂ ਪੈਦਲ ਦਿੱਲੀ ਵੱਲ ਵੱਧ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਲਾਠੀ ਚਾਰਜ ਕੀਤਾ ਗਿਆ। ਜਿਸ ਦੀ ਸ਼ਖਸ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਕਿਸਾਨ ਜਥੇਬੰਦੀਆਂ ਹਰ ਹਾਲਤ ਵਿੱਚ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਣਗੀਆਂ ਅਤੇ ਭਾਜਪਾ ਦੇ ਕਿਸਾਨ ਵਿਰੋਧੀ ਨੀਤੀਆਂ ਨੂੰ ਉਜਾਗਰ ਕਰਦੀਆਂ ਰਹਿਣਗੀਆਂ।