ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ - PUNJAB CHIEF SECRETARY
Published : Dec 28, 2024, 11:01 PM IST
ਫਤਿਹਗੜ੍ਹ ਸਾਹਿਬ: ਦਸਮ ਪਿਤਾ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਦੇ ਕਿਸੇ ਇਤਿਹਾਸ ਵਿੱਚ ਨਹੀਂ ਮਿਲਦੀ ਅਤੇ ਛੋਟੇ ਸਾਹਿਬਜ਼ਾਦਿਆਂ ਵੱਲੋਂ 7 ਤੇ 9 ਸਾਲ ਦੀ ਉਮਰ ਵਿੱਚ ਦਿੱਤੀ ਸ਼ਹਾਦਤ ਰਹਿੰਦੀ ਦੁਨੀਆਂ ਤੱਕ ਯਾਦ ਰੱਖੀ ਜਾਵੇਗੀ। ਇਹ ਕਹਿਣਾ ਸੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਾ ਜੋ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਦੁਨੀਆਂ ਕਦੇ ਵੀ ਜ਼ੁਲਮ ਕਰਨ ਵਾਲਿਆਂ ਨੂੰ ਯਾਦ ਨਹੀਂ ਕਰਦੀ ਜਦੋਂ ਕਿ ਜ਼ੁਲਮ ਖਿਲਾਫ ਲੜਨ ਵਾਲਿਆਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਸਾਡੇ ਨੌਜਵਾਨਾਂ ਅੰਦਰ ਜ਼ੁਲਮ ਖਿਲਾਫ ਲੜਨ ਦਾ ਹੌਂਸਲਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤ ਸਾਨੂੰ ਇਹ ਸਬਕ ਵੀ ਦਿੰਦੀ ਹੈ ਕਿ ਸਾਨੂੰ ਕਿਸੇ ਤੇ ਜ਼ੁਲਮ ਨਾ ਕਰਕੇ ਹੱਕ ਸੱਚ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ।