LIVE: ਪੰਜਾਬ ਸੀਐਮ ਮਾਨ ਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਅਹਿਮ ਪ੍ਰੈਸ ਕਾਨਫਰੰਸ - Lok Sabha Election 2024
Published : Mar 8, 2024, 12:15 PM IST
|Updated : Mar 8, 2024, 12:46 PM IST
ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਜਧਾਨੀ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਇਹ ਦੋਵੇਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਬਾਰੇ ਜਾਣਕਾਰੀ ਦੇ ਰਹੇ ਹਨ। ਇਸ ਤੋਂ ਪਹਿਲਾਂ ਆਪਣੇ ਇੱਕ ਬਿਆਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2024 ਲਈ ਆਮ ਆਦਮੀ ਪਾਰਟੀ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। 'ਆਪ' ਅਤੇ ਕਾਂਗਰਸ ਦਿੱਲੀ 'ਚ ਇਹ ਚੋਣ ਇਕੱਠੇ ਲੜਨਗੀਆਂ, ਜਿਸ ਲਈ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਪਹਿਲਾਂ ਹੀ ਹੋ ਚੁੱਕੀ ਹੈ।
Last Updated : Mar 8, 2024, 12:46 PM IST