ਪੰਜਾਬ

punjab

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ 'ਚ ਦੌਰਾ - Governor Banwari Lal Purohit

By ETV Bharat Punjabi Team

Published : Jul 26, 2024, 10:27 AM IST

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (ETV Bharat (ਫਿਰੋਜ਼ਪੁਰ, ਪੱਤਰਕਾਰ))

ਫਿਰੋਜ਼ਪੁਰ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਪਿੰਡ ਬਰੇਕੇ ਦੇ ਸਕੂਲ 'ਚ ਪਹੁੰਚ ਕੇ ਨਸ਼ਿਆਂ ਦੇ ਖਾਤਮੇ ਸਬੰਧੀ ਪਿੰਡ ਬਚਾਓ ਕਮੇਟੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡੀਜੀਪੀ ਪੰਜਾਬ, ਸਕੱਤਰ ਅਨੁਰਾਗ ਵਰਮਾ, ਵਿਧਾਇਕ, ਪੁਲਿਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਉਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਕਰਨ ਵਾਲਿਆਂ ਨੂੰ ਇਨਾਮ ਦਿੱਤੇ ਜਾਣਗੇ। ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਵਿੱਚ ਰਹਿੰਦੇ ਲੋਕਾਂ ਲਈ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਹਾਲਾਂਕਿ, ਇਹ ਯੋਜਨਾਵਾਂ ਆਪਣੇ ਉਦੇਸ਼ਾਂ ਵਿੱਚ ਪੂਰੀ ਤਰ੍ਹਾਂ ਸਫਲ ਨਹੀਂ ਹੋਈਆਂ ਹਨ। ਅਜਿਹੇ ‘ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਰਾਜਪਾਲ ਨਾਲ ਬਾਰਡਰ ਵਿਲੇਜ ਡਿਫੈਂਸ ਕਮੇਟੀ ਦੇ ਅਧਿਕਾਰੀਆਂ ਦੀ ਬੈਠਕ ਕਿੰਨੀ ਕਾਰਗਰ ਹੁੰਦੀ ਹੈ।

ABOUT THE AUTHOR

...view details