ਪੰਜਾਬ

punjab

ETV Bharat / videos

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜਲਾਲੀ ਗਿੱਲ ਨੇ ਅੰਮ੍ਰਿਤਸਰ ਕੇਂਦਰੀ ਜੇਲ ਦਾ ਕੀਤਾ ਦੌਰਾ - Chairperson Raj Lali Gill - CHAIRPERSON RAJ LALI GILL

By ETV Bharat Punjabi Team

Published : Jul 17, 2024, 9:28 AM IST

ਅੰਮ੍ਰਿਤਸਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚੇ। ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਤੇ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਦੌਰਾ ਕਰਨ ਪਹੁੰਚੇ ਸਨ। ਜਿੱਥੇ ਕਿ ਉਹਨਾਂ ਨੇ ਜੇਲ੍ਹ ਦੇ ਵਿੱਚ ਅੰਡਰਟਰਾਇਲ ਸਜਾ ਕੱਟ ਰਹੀਆਂ ਮਹਿਲਾਵਾਂ ਦੇ ਨਾਲ ਵੀ ਗੱਲਬਾਤ ਕੀਤੀ। ਉਹਨਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਜੇਲ੍ਹ ਦੇ ਵਿੱਚ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਸਹੂਲਤਾਂ ਨੂੰ ਲੈ ਕੇ ਮਹਿਲਾਵਾਂ ਨੂੰ ਦਿੱਕਤਾਂ ਆ ਰਹੀਆਂ ਹਨ। ਉਸ ਸਭ ਦੇ ਬਾਰੇ ਮਹਿਲਾਵਾਂ ਨਾਲ ਗੱਲਬਾਤ ਕੀਤੀ ਤੇ ਮਹਿਲਾਵਾਂ ਨੂੰ ਆਪਣਾ ਨੰਬਰ ਵੀ ਦੇ ਕੇ ਆਏ ਹਾਂ ਕਿ ਉਹ ਜੇਲ੍ਹ ਦੇ ਟੈਲੀਫੋਨ ਤੋਂ ਫੋਨ ਕਰਕੇ ਆਪਣੀਆਂ ਮੁਸ਼ਕਿਲਾਂ ਸਬੰਧੀ ਜਾਣੂ ਵੀ ਕਰਵਾ ਸਕਦੀਆਂ ਹਨ। ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਅਤੇ ਖਾਸ ਤੌਰ 'ਤੇ ਬੱਚਿਆਂ ਨੂੰ ਜਿੰਨ੍ਹਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ, ਉਹਨਾਂ ਪਰੇਸ਼ਾਨੀਆਂ ਨੂੰ ਲੈ ਕੇ ਉਹਨਾਂ ਨਾਲ ਗੱਲਬਾਤ ਕਰਕੇ ਆਏ ਹਾਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀਆਂ ਦਿੱਕਤਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ABOUT THE AUTHOR

...view details