ਪੰਜਾਬੀ ਗਾਇਕਾ ਸਤਿੰਦਰ ਸੱਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - ਪੰਜਾਬੀ ਗਾਇਕਾ ਸਤਿੰਦਰ ਸੱਤੀ
Published : Feb 25, 2024, 10:35 AM IST
ਪੰਜਾਬੀ ਗਾਇਕਾ ਤੇ ਅਦਾਕਾਰਾ ਸਤਿੰਦਰ ਸੱਤੀ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪੁੱਜੀ। ਇਸ ਮੌਕੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਤਿੰਦਰ ਸੱਤੀ ਨੇ ਕਿਹਾ ਕਿ ਸਿਫਤੀ ਦਾ ਘਰ ਸ਼ਹਿਰ ਅੰਮ੍ਰਿਤਸਰ ਨਗਰੀ ਹੈ। ਸਤਵਿੰਦਰ ਸੱਤੀ ਨੇ ਭਗਵੰਤ ਮਾਨ ਸਰਕਾਰ ਦਾ ਵੀ ਧੰਨਵਾਰ ਕੀਤਾ ਕਿ ਉਹ ਰੰਗਲੇ ਪੰਜਾਬ ਦੀ ਤਸਵੀਰ ਉਸ ਸੰਮੇਲਨ ਜ਼ਰੀਏ ਪੇਸ਼ ਕਰਨ ਦਾ ਉਪਰਾਲਾ ਕਰ ਰਹੇ ਹਨ। ਉੱਥੇ ਹੀ, ਕਿਸਾਨ ਅੰਦੋਲਨ ਉੱਤੇ ਬੋਲਦਿਆ ਸਤਿੰਦਰ ਸੱਤੀ ਨੇ ਕਿਹਾ ਅਸੀਂ ਖੁਦ ਕਿਸਾਨੀ ਪਰਿਵਾਰ ਵਿੱਚੋਂ ਹਾਂ ਅਤੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ, ਤਾਂ ਸਾਡਾ ਉਨ੍ਹਾਂ ਨਾਲ ਖੜ੍ਹਨਾ ਬਣਦਾ ਹੈ। ਉਹ ਕਿਸਾਨ ਅੰਦੋਲਨ ਲਈ ਕਿਸਾਨ ਜਥੇਬੰਦੀਆਂ ਦੇ ਹੱਕ ਵਿੱਚ ਹਨ।