ਰੇਲਵੇ ਪੁਲਿਸ ਵੱਲੋਂ 21 ਕਿਲੋ 204 ਗ੍ਰਾਮ ਭੁੱਕੀ ਸਮੇਤ ਇਕ ਨਸ਼ਾ ਸਮੱਗਲਰ ਗ੍ਰਿਫ਼ਤਾਰ - Drug smuggler arrested - DRUG SMUGGLER ARRESTED
Published : Aug 19, 2024, 11:17 AM IST
ਰੂਪਨਗਰ: ਬੀਤੇ ਦਿਨ ਰੂਪਨਗਰ ਜੀ. ਆਰ. ਪੀ. ਪੁਲਿਸ ਨੇ ਇਕ ਨਸ਼ਾ ਸਮੱਗਲਰ ਨੂੰ ਰੇਲਵੇ ਸਟੇਸ਼ਨ ਤੋਂ 21 ਕਿਲੋ 204 ਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਰਤਨ ਲਾਲ ਨੇ ਦੱਸਿਆ ਕਿ ਜੀ. ਆਰ. ਪੀ. ਪੁਲਿਸ ਅਤੇ ਆਰ. ਪੀ. ਐੱਫ਼. ਵੱਲੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ ਕੀਤੀ ਜਾ ਰਹੀ ਸੀ ਅਤੇ ਜਦੋਂ ਪੁਲਿਸ ਪਾਰਟੀ ਨੂੰ ਇੱਕ ਵਿਅਕਤੀ ’ਤੇ ਸ਼ੱਕ ਹੋਇਆ ਤਾਂ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ’ਚੋਂ 21 ਕਿਲੋ 204 ਗ੍ਰਾਮ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਵਿੱਕੀ ਮੋਰੀਆ ਪੁੱਤਰ ਵਿਸ਼ਨੂੰ ਮੋਰੀਆ ਵਾਸੀ ਦੇਵਜੁਰਾ ਜ਼ਿਲ੍ਹਾ ਬਰੇਲੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।