ਪੰਜਾਬ

punjab

ETV Bharat / videos

ਤਮਿਲਨਾਡੂ 'ਚ ਬਰਸਾਤ ਦਾ ਕਹਿਰ, ਘਰਾਂ 'ਚ ਵੜਿਆ ਪਾਣੀ, ਲੋਕ ਹੋ ਰਹੇ ਪ੍ਰੇਸ਼ਾਨ - Fury of rain in Tamil Nadu

By ETV Bharat Punjabi Team

Published : May 21, 2024, 12:14 PM IST

ਤਮਿਲਨਾਡੂ ਦੇ ਵੱਖ ਵੱਖ ਸ਼ਹਿਰਾਂ ਚ ਮੀਂਹ ਲੋਕਾਂ ਲਈ ਮੁਸੀਬਤ ਬਣ ਗਿਆ ਹੈ, ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਦਾਖਲ ਹੋ ਗਿਆ ਅਤੇ ਸੜਕਾਂ 'ਤੇ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਕਿ ਕੇਰਲ ਵਿੱਚ ਪਿੰਡਾਂ ਅਤੇ ਕਸਬਿਆਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਦਰੱਖਤਾਂ ਦੇ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ ਹਨ। ਦੱਸਣਯੋਗ ਹੈ ਕਿ 20 ਮਈ ਨੂੰ ਤਾਮਿਲਨਾਡੂ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ ਸੀ ਅਤੇ ਕੇਰਲ ਦੇ ਕਈ ਇਲਾਕਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਬਾਰਿਸ਼ ਦਾ ਅਸਰ ਇੰਨਾ ਜ਼ਿਆਦਾ ਹੋ ਸਕਦਾ ਹੈ ਕਿ ਸਰਕਾਰ ਨੇ ਸਾਰੇ ਜ਼ਿਲਿਆਂ 'ਚ ਐਮਰਜੈਂਸੀ ਸੈਂਟਰ ਖੋਲ੍ਹ ਦਿੱਤੇ ਹਨ। ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਬਿਮਾਰੀਆਂ ਦੇ ਡਰ ਦੇ ਮੱਦੇਨਜ਼ਰ ਐਮਰਜੈਂਸੀ ਕੇਂਦਰਾਂ ਅਤੇ ਹਸਪਤਾਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਕੇਰਲ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਜ਼ਮੀਨ ਖਿਸਕਣ ਦੀ ਸੰਭਾਵਨਾ ਹੋਣ ਕਾਰਨ ਸਾਰੇ ਜ਼ਿਲ੍ਹਾ ਕੁਲੈਕਟਰ ਅਤੇ ਸਬੰਧਤ ਦਫ਼ਤਰਾਂ ਵਿੱਚ ਐਮਰਜੈਂਸੀ ਆਪਰੇਸ਼ਨ ਸੈਂਟਰ ਖੋਲ੍ਹ ਦਿੱਤੇ ਗਏ ਹਨ।

ABOUT THE AUTHOR

...view details