ਕੇਜਰੀਵਾਲ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਨੂੰ ਲੈ ਕੇ ਰਾਜ ਕੁਮਾਰ ਵੇਰਕਾ ਦਾ ਤੰਜ - RAJ KUMAR VERKA
Published : Feb 11, 2025, 5:01 PM IST
ਅੰਮ੍ਰਿਤਸਰ: ਕੇਜਰੀਵਾਲ ਵੱਲੋਂ ਦਿੱਲੀ ਵਿੱਚ ਪੰਜਾਬ ਦੇ ਸਾਰੇ ਮੰਤਰੀ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ। ਵੇਰਕਾ ਨੇ ਕਿਹਾ ਦਿੱਲੀ ਵਿੱਚ ਜਿਹੜੀ-ਜਿਹੜੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਬੁਲਾਈ ਗਈ ਹੈ। ਉਸ ਵਿੱਚ ਦੱਸਿਆ ਜਾਵੇਗਾ ਕਿ ਪਾਰਟੀ ਇਕੱਠੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜਾਣਦਾ ਹੈ ਕਿ ਝੂਠ ਦੀ ਬੁਨਿਆਦ 'ਤੇ ਬਣਿਆ ਹੋਇਆ ਹਵਾ ਮਹਿਲ ਕਿਸ ਤਰ੍ਹਾਂ ਢੇਰ ਹੋਇਆ ਹੈ। ਜੋ ਦਿੱਲੀ ਵਿੱਚ ਹੋਇਆ, ਉਹ ਪੰਜਾਬ 'ਚ ਵੀ ਹੋਵੇਗਾ ਅਤੇ ਪੰਜਾਬ ਦੀ ਜਨਤਾ ਵੀ ਉਨ੍ਹਾਂ ਨੂੰ ਮੂੰਹ ਨਹੀਂ ਲਗਾਵੇਗੀ। ਉਨ੍ਹਾਂ ਦੇ ਵਿਧਾਇਕ ਜਲਦ ਹੀ ਦੂਜੀਆਂ ਪਾਰਟੀਆਂ 'ਚ ਸ਼ਾਮਿਲ ਹੋਣਗੇ। ਹੁਣ ਪੰਜਾਬ ਦੇ ਲੋਕ ਪੰਜਾਬ ਸਰਕਾਰ 'ਤੇ ਭਰੋਸਾ ਨਹੀਂ ਕਰ ਰਹੇ। ਪੰਜਾਬ ਦੇ ਲੋਕ ਇਹ ਵੀ ਜਾਣਦੇ ਹਨ ਕਿ ਕਾਂਗਰਸ ਪਾਰਟੀ ਤੋਂ ਬਿਨ੍ਹਾਂ ਹੋਰ ਕੋਈ ਪੰਜਾਬ ਨੂੰ ਸੰਭਾਲ ਨਹੀਂ ਸਕਦਾ।