ਰਾਮਗੜ੍ਹੀਆ ਅਕਾਲ ਜੱਥੇਬੰਦੀ ਵੱਲੋਂ ਲਾਲਜੀਤ ਭੁੱਲਰ ਦਾ ਪੁਤਲਾ ਫੂਕ ਕੇ ਕੀਤੀ ਗਈ ਨਾਅਰੇਬਾਜ਼ੀ - Blow up effigy of Laljit Bhullar - BLOW UP EFFIGY OF LALJIT BHULLAR
Published : Apr 20, 2024, 7:53 PM IST
ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸੰਨਤੀ ਸ਼ਹਿਰ ਮੰਡੀ ਗੋਬਿੰਦਗੜ੍ਹ ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਅੱਜ ਸਥਾਨ ਮੁੱਖ ਚੌਂਕ ਵਿੱਚ ਮੰਤਰੀ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਜੱਥੇਬੰਦੀ ਦੇ ਆਗੂਆਂ ਸਮੇਤ ਵੱਖ-ਵੱਖ ਸੇਵੀ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੀ ਦਿਨੀਂ ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰਾਮਗੜ੍ਹੀਆ ਵਿਰਾਦਰੀ ਅਤੇ ਸੁਨਿਆਰਾ ਭਾਈਚਾਰੇ ਲਈ ਅਪ-ਸ਼ਬਦ ਬੋਲੇ ਗਏ ਹਨ।ਅਸੀ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਅਜਿਹੇ ਮੰਤਰੀਆਂ ਜਿਨ੍ਹਾਂ ਦਾ ਆਪਣੀ ਜੁਬਾਨ ਤੇ ਹੀ ਕੰਟਰੋਲ ਨਹੀਂ, ਉਨ੍ਹਾਂ ਨੂੰ ਮੰਤਰੀ ਪਦ ਤੋਂ ਹਟਾਇਆ ਜਾਵੇ ਅਤੇ ਜੋ ਟਿਕਟ ਉਨ੍ਹਾਂ ਨੂੰ ਦਿੱਤੀ ਗਈ ਹੈ ਉਹ ਵਾਪਸ ਲਈ ਜਾਵੇ।