ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਲੱਖਾ ਸਿਧਾਣਾ ਨੇ ਨਾਮਜਦਗੀ ਪੱਤਰ ਕੀਤੇ ਦਾਖਲ - Lakha Sidhana nomination papers - LAKHA SIDHANA NOMINATION PAPERS
Published : May 14, 2024, 12:28 PM IST
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬਠਿੰਡਾ ਲੋਕ ਸਭਾ ਦਤੋਂ ਉਮੀਦਵਾਰ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਵੱਲੋਂ ਵੀ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਵੱਲੋਂ ਬੰਦੀ ਸਿੰਘਾਂ, ਬੇਅਦਬੀਆਂ, ਪਾਣੀਆਂ ਅਤੇ ਪੰਜਾਬ ਦੀ ਰਾਜਧਾਨੀ ਸਬੰਧੀ ਕੋਈ ਮੁੱਦਾ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸਿਰਫ ਸਾਡੇ ਵੱਲੋਂ ਹੀ ਪੰਜਾਬ ਦੇ ਹੱਕੀ ਮੁੱਦੇ ਉਠਾਏ ਜਾ ਰਹੇ ਹਨ। ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਮਾਤਾ ਵੀ ਮੌਜੂਦ ਸਨ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚੋਂ ਸਾਨੂੰ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ । ਨਾਲ ਹੀ ਉਨ੍ਹਾਂ ਆਖਿਆ ਕਿ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੀ ਚੋਣ ਲਹਿਰ ਸਿਖਰਾਂ ਉੱਤੇ ਹੈ।