ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਜ਼ੀਡੀਅਮ ਦੇ ਮੈਂਬਰ ਦਰਬਾਰ ਸਾਹਿਬ ਹੋਏ ਨਤਮਸਤਕ - Shiromani Akali Dal - SHIROMANI AKALI DAL
Published : Aug 7, 2024, 7:10 PM IST
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜ਼ੀਡੀਅਮ ਦੇ ਮੈਂਬਰਾਂ ਨੇ ਅੱਜ ਗੁਰੂ ਰਾਮਦਾਸ ਜੀ ਦੇ ਸਥਾਨ ਅਤੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਥਾਨ 'ਤੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਗੱਲ੍ਹ ਕਰਦੇ ਹੋਏ ਕਿਹਾ ਕਿ ਅਸੀਂ ਸੁਧਾਰ ਲਹਿਰ ਮਿਸ਼ਨ ਬਣਾਇਆ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਸ ਵਿੱਚ ਸੰਗਤਾਂ ਸਾਡਾ ਪੂਰਾ ਸਾਥ ਦੇਣਗੀਆਂ। ਇਸਦੇ ਨਾਲ ਹੀ, ਉਨ੍ਹਾਂ ਨੇ ਢਾਡੀ ਸਿੰਘ, ਕਵੀਸ਼ਰ, ਬੁੱਧੀਜੀਵੀ ਨੂੰ ਸੁਧਾਰ ਲਹਿਰ ਮਿਸ਼ਨ ਬਾਰੇ ਸੁਝਾਅ ਦੇਣ ਦੀ ਬੇਨਤੀ ਕੀਤੀ ਹੈ, ਤਾਂ ਕਿ ਇਸ ਲਹਿਰ ਨੂੰ ਵਧੀਆਂ ਤਰੀਕੇ ਨਾਲ ਚਲਾਇਆ ਜਾ ਸਕੇ। ਇਸ ਮੌਕੇ ਪ੍ਰਜ਼ੀਡੀਅਮ ਦੇ ਬਾਕੀ ਮੈਂਬਰ ਵੀ ਹਾਜ਼ਰ ਸਨ।