ਮੁੱਖ ਮੰਤਰੀ ਭਗਵੰਤ ਮਾਨ ਦੀ ਅੰਮ੍ਰਿਤਸਰ ਫੇਰੀ ਤੋਂ ਦੁਖੀ ਹੋਏ ਦੁਕਾਨਦਾਰ, ਕੱਢੀ ਰੱਜ ਕੇ ਭੜਾਸ - Lok Sabha Elections - LOK SABHA ELECTIONS
Published : Apr 25, 2024, 8:06 PM IST
ਅੰਮ੍ਰਿਤਸਰ: ਲੋਕ ਸਭਾ ਚੋਣਾਂ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਲਈ ਅੰਮ੍ਰਿਤਸਰ 'ਚ ਪੁੱਜੇ ਹਨ, ਜਿਥੇ ਉਨ੍ਹਾਂ ਵਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਉਥੇ ਹੀ ਪੁਲਿਸ ਵਲੋਂ ਹਾਲ ਬਜ਼ਾਰ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ ਤੇ ਨਾਲ ਹੀ ਥਾਂ-ਥਾਂ 'ਤੇ ਫਲੈਕਸ ਬੋਰਡ ਲਗਾਏ ਗਏ ਹਨ। ਉਧਰ ਹਾਲ ਬਾਜ਼ਾਰ ਦੇ ਦੁਕਾਨਦਾਰ ਪ੍ਰਸ਼ਾਸਨ ਦੇ ਇਸ ਕੰਮ ਤੋਂ ਦੁਖੀ ਹਨ, ਜਿਸ ਦੇ ਚੱਲਦੇ ਉਨ੍ਹਾਂ ਦਾ ਕਹਿਣਾ ਕਿ ਮੁੱਖ ਮੰਤਰੀ ਦੀ ਫੇਰੀ ਨਾਲ ਉਨ੍ਹਾਂ ਦੇ ਰੁਜ਼ਗਾਰ 'ਤੇ ਲੱਤ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰ ਦਾ ਰਸਤਾ ਬੰਦ ਹੋਣ ਗ੍ਰਾਹਕ ਨਹੀਂ ਆ ਰਿਹਾ ਤੇ ਦੁਕਾਨਦਾਰਾਂ ਨੂੰ ਮਾਲੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਨੇ ਆਉਣਾ ਵੀ ਹੁੰਦਾ ਹੈ ਤਾਂ ਇਸ ਤਰ੍ਹਾਂ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਧਰ ਜਦੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਕੈਮਰੇ ਬੰਦ ਕਰਨ ਲਈ ਕਿਹਾ ਤੇ ਮੀਡੀਆ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ।