ਬੇਅਦਬੀਆਂ ਰੋਕਣ ਲਈ ਸਿੱਖ ਜਥੇਬੰਦੀਆਂ ਨੇ ਸ੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਬੇਨਤੀ ਪੱਤਰ - stop the blasphemy - STOP THE BLASPHEMY
Published : Apr 8, 2024, 5:53 PM IST
ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਰਘਬੀਰ ਸਿੰਘ ਨੂੰ ਬੇਨਤੀ ਪੱਤਰ ਸੌਂਪਿਆਂ। ਗੱਲਬਾਤ ਦੌਰਾਨ ਜਥੇਬੰਦੀ ਪਹਿਲ ਸੇਵਾ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਿੱਖ ਜੱਥੇਬੰਦੀਆਂ ਤੋਂ ਇਕੱਠੇ ਕੀਤੇ ਆਪਣੇ ਦਸਤਖਤਾਂ ਦਾ ਸੰਗ੍ਰਹਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੂੰ ਪੇਸ਼ ਕਰਨ ਲਈ ਆਏ ਹਾਂ ਤਾਂ ਜੋ ਮੌਜੂਦਾ ਸਮੇਂ ਵਿੱਚ ਹੋ ਰਹੀਆਂ ਬੇਅਦਬੀਆਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਦਸਤਖਤਾਂ ਨਾਲ ਅਸੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੇ ਹਾਂ ਕਿ ਉਹ ਸਾਰੇ ਗੁਰਦੁਆਰਿਆਂ ਨੂੰ ਹੁਕਮ ਜਾਰੀ ਕਰਨ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਵੇ, ਉੱਥੇ ਸੇਵਾਦਾਰ ਦੀ ਪੱਕੀ ਨਿਯੁਕਤੀ ਕੀਤੀ ਜਾਵੇ। ਜੇਕਰ ਗੁਰਦੁਆਰੇ ਜਾਂ ਉਨ੍ਹਾਂ ਦੀਆਂ ਪ੍ਰਬੰਧਕ ਕਮੇਟੀਆਂ ਲਗਾਤਾਰ ਸੇਵਾਦਾਰ ਦੀ ਨਿਯੁਕਤੀ ਨਹੀਂ ਕਰ ਸਕਦੀਆਂ ਤਾਂ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਵਾਪਸ ਕਰ ਦੇਣਾ ਚਾਹੀਦਾ ਹੈ।