ਪੰਜਾਬ

punjab

ETV Bharat / videos

ਗੜ੍ਹਸ਼ੰਕਰ ਨੰਗਲ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਗਈ ਮਾਪਿਆਂ ਦੇ ਇਕਲੌਤੇ ਜਵਾਨ ਪੁੱਤ ਦੀ ਜਾਨ - died in road accident - DIED IN ROAD ACCIDENT

By ETV Bharat Punjabi Team

Published : Apr 5, 2024, 2:11 PM IST

ਗੜ੍ਹਸ਼ੰਕਰ ਨੰਗਲ ਰੋਡ 'ਤੇ ਪੈਂਦੇ ਪਿੰਡ ਗੜ੍ਹੀ ਨਜ਼ਦੀਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਿੰਡ ਸ਼ਾਹਪੁਰ ਦੇ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਹਰਮਨਜੀਤ ਸਿੰਘ ਦੀ ਉਮਰ ਮਹਿਜ 18 ਸਾਲ ਸੀ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਤੇ ਉਸ ਦਾ ਚਚੇਰਾ ਭਰਾ ਨਰਿੰਦਰ ਜੀਤ ਸਿੰਘ ਮੋਟਰਸਾਈਕਲ 'ਤੇ ਗੜ੍ਹਸ਼ੰਕਰ ਤੋਂ ਪਿੰਡ ਸ਼ਾਹਪੁਰ ਨੂੰ ਜਾ ਰਹੇ ਸਨ ਤਾਂ ਜਦੋਂ ਪਿੰਡ ਗੜ੍ਹੀ ਨਜ਼ਦੀਕ ਪੁਜੇ ਤਾਂ ਦੂਜੇ ਪਾਸਿਓ ਆ ਰਹੇ ਮੋਟਰਸਾਈਕਲ ਨੂੰ ਓਵਰਟੇਕ ਦੇ ਚੱਕਰ ਵਿੱਚ ਅਣਪਛਾਤੇ ਵਾਹਨ ਨਾਲ ਟਕਰਾ ਗਏ। ਜਿਸਦੇ ਕਾਰਨ ਮੋਟਰਸਾਈਕਲ ਸਵਾਰ ਹਰਮਨਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੇ ਚਚੇਰੇ ਭਰਾ ਨਰਿੰਦਰ ਜੀਤ ਸਿੰਘ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ, ਜਿਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਗਿਆ।

ABOUT THE AUTHOR

...view details