ਦਾਣਾ ਮੰਡੀ ਗੜ੍ਹਸ਼ੰਕਰ ਵਿੱਖੇ ਕਣਕ ਦੀ ਆਮਦ ਨੂੰ ਲੈਕੇ ਖ਼ਾਸ ਪ੍ਰਬੰਧ, ਐਸਡੀਓ ਨੇ ਲਿਆ ਜਾਇਜ਼ਾ - Dana mandi hoshiarpur - DANA MANDI HOSHIARPUR
Published : Apr 21, 2024, 1:28 PM IST
ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅੰਨੁਸਾਰ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਜਿਸਦੇ ਸਬੰਧ ਦੇ ਵਿੱਚ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਪੁੱਖਤਾ ਪ੍ਰਬੰਧ ਕੀਤੇ ਹੋਏ ਹਨ। ਗੜ੍ਹਸ਼ੰਕਰ ਦੀ ਦਾਣਾ ਮੰਡੀ ਵਿੱਖੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾਂ ਆਵੇ। ਇਸ ਦੇ ਲਈ ਸਬੰਧਿਤ ਵਿਭਾਗ ਵਲੋ ਖ਼ਾਸ ਪ੍ਰਬੰਧ ਕੀਤੇ ਹੋਏ ਹਨ। ਇਸ ਵਾਰੇ ਜਾਣਕਾਰੀ ਦਿੰਦੇ ਹੋਏ ਮਾਰਕਫੈਡ ਦੇ ਐਸ ਡੀ ਓ ਜਸਵੀਰ ਰੱਕੜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਹਦਾਇਤਾਂ ਅੰਨੁਸਾਰ ਸਬ ਡਵੀਜ਼ਨ ਗੜ੍ਹਸ਼ੰਕਰ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਦੇ ਵਿੱਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਾਰਦਾਨੇ ਦਾ ਵੀ ਪੁੱਖਤਾ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਤਰਲੋਚਨ ਸਿੰਘ ਇੰਸਪੈਕਟਰ ਐਫ਼ ਸੀ ਆਈ, ਕਸ਼ਮੀਰ ਕੌਰ ਸੁਪਰਵਾਈਜ਼ਰ ਮਾਰਕੀਟ ਕਮੇਟੀ ਅਤੇ ਸੁਖਵਿੰਦਰ ਸਿੰਘ ਇੰਸਪੈਕਟਰ ਪਨਗਰੇਨ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।