ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬੀ ਫਿਲਮ 'ਸੰਗਰਾਂਦ' ਦੀ ਸਟਾਰ ਕਾਸਟ, ਵੀਡੀਓ - sangrand
By ETV Bharat Entertainment Team
Published : Mar 15, 2024, 10:54 AM IST
ਅੰਮ੍ਰਿਤਸਰ: ਰੂਹਾਨੀਅਤ ਦੇ ਕੇਂਦਰ ਸ਼੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚ ਦੀਆਂ ਰਹਿੰਦੀਆਂ ਹਨ, ਇਸੇ ਤਰ੍ਹਾਂ ਕਈ ਕਲਾਕਾਰ ਵੀ ਆਪਣੀਆਂ ਫਿਲਮਾਂ ਦੀ ਸਫ਼ਲਤਾ ਦੀ ਅਰਦਾਸ ਲੈ ਕੇ ਇੱਥੇ ਪਹੁੰਚ ਦੇ ਰਹਿੰਦੇ ਹਨ। ਹਾਲ ਹੀ ਵਿੱਚ ਆਉਣ ਵਾਲੀ ਪੰਜਾਬੀ ਫਿਲਮ 'ਸੰਗਰਾਂਦ' ਦੀ ਸਟਾਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਈ ਅਤੇ ਫਿਲਮ ਦੀ ਕਾਮਯਾਬੀ ਦੇ ਲਈ ਉਹਨਾਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਕੀਤੀ। ਫਿਲਮ ਦੀ ਟੀਮ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਉਣ ਵਾਲੀ ਆਪਣੀ ਫਿਲਮ ਨਾਲ ਸੰਬੰਧਿਤ ਕਈ ਰੌਚਿਕ ਗੱਲਾਂ ਵੀ ਸਾਂਝੀਆਂ ਕੀਤੀਆਂ। ਉਲੇਖਯੋਗ ਹੈ ਕਿ ਇਹ ਫਿਲਮ 22 ਮਾਰਚ ਨੂੰ ਸਿਨੇਮਾਘਰਾਂ ਵਿੱਚ ਦਸਤਕ ਦੇਵੇਗੀ।