ਅੱਠਵੀਂ ਕਲਾਸ ਦੇ ਨਤੀਜੇ 'ਚੋਂ ਵਿਦਿਆਰਥਣ ਕਰਿਤਕਾ ਨੇ ਮਾਰੀ ਬਾਜ਼ੀ, ਪੰਜਾਬ ਵਿੱਚੋਂ 125ਵਾਂ ਰੈਂਕ ਅਤੇ ਜ਼ਿਲ੍ਹਾ ਕਪੂਰਥਲਾ 'ਚੋਂ 4 ਸਥਾਨ ਕੀਤਾ ਹਾਸਿਲ - 8th class result declared - 8TH CLASS RESULT DECLARED
Published : May 2, 2024, 5:42 PM IST
ਕਪੂਰਥਲਾ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਜਥੇਦਾਰ ਜੋਗਿੰਦਰ ਸਿੰਘ ਬਾਜਵਾ ਮੈਮੋਰੀਅਲ ਸਰਕਾਰੀ ਹਾਈ ਸਮਾਰਟ ਸਕੂਲ ਮੁਹੱਬਲੀਪੁਰ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਬੀਤੇ ਦਿਨੀ ਪੰਜਾਬ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਦੌਰਾਨ ਕਰਿਤਕਾ ਪੁੱਤਰੀ ਨਰਿੰਦਰ ਸਿੰਘ ਨਿਵਾਸੀ ਮੁਹੱਬਲੀਪੁਰ ਨੇ ਪੰਜਾਬ ਵਿੱਚੋਂ 125 ਰੈਂਕ ਅਤੇ ਜ਼ਿਲ੍ਹੇ ਚੌਥਾ ਸਥਾਨ 98.50 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕੀਤਾ ਹੈ। ਇਸ ਮੌਕੇ ਤੇ ਸਕੂਲ ਦੇ ਸਮੂਹ ਅਧਿਆਪਕਾ ਅਤੇ ਨਗਰ ਨਿਵਾਸੀਆਂ ਵੱਲੋਂ ਕਰਿਤਕਾ ਪੁੱਤਰੀ ਨਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਉਸਦਾ ਮੂੰਹ ਮਿੱਠਾ ਕਰਵਾਇਆ, ਉਹਨਾਂ ਨੇ ਕਿਹਾ ਕਿ ਬੜੇ ਹੀ ਮਹਾਨ ਦੀ ਗੱਲ ਹੈ ਕਿ ਸਾਡੇ ਸਕੂਲ ਦੀ ਵਿਦਿਆਰਥਣ ਨੇ ਸਾਡਾ ਨਾਂ ਪੰਜਾਬ ਚ ਰੌਸ਼ਨ ਕੀਤਾ ਹੈ।