ਸੁਖਬੀਰ ਬਾਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੁੜ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ, ਪੰਜਾਬੀਆਂ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ - Punjab Bachao Yatra - PUNJAB BACHAO YATRA
Published : Apr 5, 2024, 3:25 PM IST
ਪੰਜਾਬ ਬਚਾਓ ਯਾਤਰਾ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਜਿੱਥੇ ਪਹੁੰਚ ਉਨ੍ਹਾਂ ਪਹਿਲਾ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਪੰਜਾਬ ਬਚਾਓ ਯਾਤਰਾ ਦੀ ਮੁੜ ਸ਼ੁਰੂਆਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਤਾਂ ਸਾਰੇ ਪੰਜਾਬੀਆਂ ਨੂੰ ਇਕੱਠਾ ਹੋਣਾ ਪਵੇਗਾ ਕਿਉਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨੂੰ ਤਬਾਹ ਕਰਨ ਉੱਤੇ ਲੱਗੀਆਂ ਨੇ। ਇਸ ਲਈ ਇਨ੍ਹਾਂ ਨੂੰ ਭਜਾਓ ਅਤੇ ਆਪਣੀ ਖੇਤਰੀ ਪਾਰਟੀ ਦਾ ਸਾਥ ਦਿਓ ਕਿਉਂਕਿ ਖੇਤਰੀ ਪਾਰਟੀ ਹੀ ਪੰਜਾਬੀਆਂ ਦੇ ਦਰਦ ਨੂੰ ਸਮਝ ਸਕਦੀ ਹੈ ਅਤੇ ਪੰਜਾਬ ਦਾ ਵਿਕਾਸ ਕਰ ਸਕਦੀ ਹੈ।