ਦਿੱਲੀ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗ ਪੰਜਾਬ ਨੂੰ ਲੁੱਟਣ ਵਿੱਚ ਰੁੱਝੀਆਂ: ਸੁਖਬੀਰ ਬਾਦਲ - Sukhbir Singh Badal - SUKHBIR SINGH BADAL
Published : Apr 26, 2024, 5:28 PM IST
ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜੋਰਾਂ 'ਤੇ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਵਰਗਾ ਨਾਲ ਗੱਲਬਾਤ ਕੀਤੀ ਗਈ। ਬਠਿੰਡਾ ਮਿਨੀ ਸੈਕਟਰੀਏਟ ਵਿੱਚ ਟੈਕਸ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਅਸੀਂ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਨੂੰ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਲਿਆਉਣਾ ਪਵੇਗਾ। ਕਾਂਗਰਸ ਅਤੇ 'ਆਪ' ਇਕ ਹਨ, ਦਿੱਲੀ ਦੀਆਂ ਸਾਰੀਆਂ ਪਾਰਟੀਆਂ ਇਕ ਹਨ, ਇਸ ਵਾਰ ਚੋਣ ਨਤੀਜੇ ਜੋ ਵੀ ਆਉਣ ਦੇਸ਼ ਵਿੱਚ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦਾ ਬਾਈਕਾਟ ਕੀਤਾ ਜਾਵੇਗਾ। ਉਹਨਾਂ ਕਿਹਾ ਪੰਜਾਬ ਨੂੰ ਬਚਾਉਣਾ ਹੈ ਤਾਂ ਖੇਤਰੀ ਪਾਰਟੀ ਨੂੰ ਮਜਬੂਤ ਕਰਨਾ ਜਰੂਰੀ ਹੈ ਅਤੇ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੈ ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਾ ਹੈ ਅਤੇ ਪੰਜਾਬ ਨਾਲ ਹੋ ਰਹੇ ਧੱਕੇ ਦੇ ਵਿਰੁੱਧ ਆਵਾਜ਼ ਉਠਾਉਂਦਾ ਹੈ।