32 ਬੋਰ ਪਿਸਟਲ ਅਤੇ ਇੱਕ ਅਲਟੋ ਕਾਰ ਸਮੇਤ ਚਾਰ ਨੌਜਵਾਨ ਕਾਬੂ, ਜਾਣੋ ਮਾਮਲਾ - 32 BORE PISTOL ALTO CAR RECOVERED
Published : Feb 24, 2025, 5:28 PM IST
ਤਰਨਤਾਰਨ: ਜ਼ਿਲ੍ਹੇ ਵਿੱਚ ਦਿਨ-ਦਿਹੜੇ ਲੁੱਟ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸਦੇ ਚੱਲਦੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀ ਗੈਂਗ ਦਾ ਪਰਦਾਫਾਸ਼ ਕੀਤਾ ਹੈ। ਪੱਟੀ ਪੁਲਿਸ ਨੇ ਮਾਮਲੇ ਵਿੱਚ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 32 ਬੋਰ ਦੇ 2 ਪਿਸਤੌਲ ਅਤੇ ਇੱਕ ਆਲਟੋ ਕਾਰ ਬਰਾਮਦ ਹੋਈ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਮੁਤਾਬਕ ਇਸ ਗਿਰੋਹ ਨੇ ਪੱਟੀ ਦੀ ਗਾਰਡਨ ਕਲੋਨੀ ਵਿੱਚ ਬੀਤੇ ਕੁੱਝ ਦਿਨ ਪਹਿਲਾਂ ਦਿਨ ਦਿਹਾੜੇ ਇੱਕ ਘਰ ਵਿੱਚ ਵੜ ਕੇ ਪਿਸਤੌਲ ਦੀ ਨੋਕ 'ਤੇ ਇੱਕ ਬਜ਼ੁਰਗ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਪੂਰੀ ਮੂਸ਼ਤੈਦੀ ਦੇ ਨਾਲ ਲੁੱਟਾਂ ਖੋਹਾਂ ਕਰਨ ਵਾਲੇ ਇਸ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰ ਲਿਆ ਹੈ।