ਤਰਨਤਾਰਨ ਪੁਲਿਸ ਨੇ ਘਰਾਂ ਵਿੱਚ ਚੋਰੀਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ - Tarn Taran police arrested thieves - TARN TARAN POLICE ARRESTED THIEVES
Published : Jul 6, 2024, 8:07 PM IST
ਤਰਨਤਾਰਨ: ਸਥਾਨਕ ਪੁਲਿਸ ਨੇ ਘਰਾਂ ਵਿੱਚ ਚੋਰੀਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਮੁਲਜ਼ਮਾਂ ਕੋਲੋਂ ਸੋਨੇ ਦੇ ਗਹਿਣੇ, 9 ਮੋਬਾਈਲ ਫੋਨ , ਪੰਜ ਘੜੀਆਂ ਅਤੇ ਹੋਰ ਕੀਮਤੀ ਸਮਾਨ ਬਰਾਮਦ ਕੀਤਾ ਗਿਆ ਹੈ। ਜਿਸ 'ਚ ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਰਾਣੀਵਲਾਹ ਵਿਖੇ ਦੋ ਘਰਾਂ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ 'ਚ ਪੁਲਿਸ ਵੱਲੋਂ ਉਕਤ ਮਾਮਲੇ 'ਚ ਪਿੰਡ ਦੇ ਹੀ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਇੰਨ੍ਹਾਂ ਵਲੋਂ ਹੋਰ ਕਿਹੜੀ-ਕਿਹੜੀ ਥਾਂ 'ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੰਨ੍ਹਾਂ 'ਤੇ ਪਹਿਲਾਂ ਮਾਮਲੇ ਦਰਜ ਹਨ ਜਾਂ ਨਹੀਂ ਇਹ ਵੀ ਜਾਂਚ ਕੀਤੀ ਜਾਵੇਗੀ।