ਭਿਆਨਕ ਸੜਕ ਹਾਦਸਾ; ਕਾਰ ਤੇ ਬਾਈਕ ਦੀ ਜ਼ਬਰਦਸਤ ਟੱਕਰ 'ਚ ਪਿਓ-ਪੁੱਤ ਦੀ ਮੌਤ - Terrible road accident in Moga - TERRIBLE ROAD ACCIDENT IN MOGA
Published : Aug 13, 2024, 7:30 AM IST
ਮੋਗਾ ਦੇ ਬੁੱਗੀਪੁਰਾ ਬਾਈ ਬਰਨਾਲਾ ਬਾਈਪਾਸ ‘ਤੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਘਟਨਾ ‘ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਿਸ ਵੱਲੋਂ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਗੁਰਜੋਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੁੱਗੀਪੁਰਾ ਰੋਡ ’ਤੇ ਹਾਦਸਾ ਵਾਪਰ ਗਿਆ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਕੇ ਦੋਵਾਂ ਜ਼ਖਮੀਆਂ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ, ਪਰ ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਨ੍ਹਾਂ ਦੋਵਾਂ ਦੀ ਪਛਾਣ 32 ਸਾਲਾ ਹਰਪ੍ਰੀਤ ਸਿੰਘ ਅਤੇ 58 ਸਾਲਾ ਬੂਟਾ ਸਿੰਘ ਵਾਸੀ ਪਿੰਡ ਮਹਿਰੋ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਪਿੰਡ ਮਹਿਰੋ ਤੋਂ ਮੋਗਾ ਸ਼ਹਿਰ ਵੱਲ ਜਾ ਰਹੇ ਸਨ।