ਬਾਬਾ ਬਕਾਲਾ 'ਚ ਤੱਤਾ ਹੋਇਆ ਮਾਹੌਲ, ਅਕਾਲੀ ਦਲ ਦੇ ਸਾਬਕਾ ਵਿਧਾਇਕ ਨੇ 'ਆਪ' 'ਤੇ ਲਗਾਏ ਧੱਕੇਸ਼ਾਹੀ ਦੇ ਇਲਜ਼ਾਮ - PUNJAB ELECTION NEWS
Published : Dec 22, 2024, 5:29 PM IST
ਅੰਮ੍ਰਿਤਸਰ : ਬੀਤੇ ਦਿਨੀਂ ਨਗਰ ਪੰਚਾਇਤ ਚੋਣਾਂ ਦੌਰਾਨ ਪੰਜਾਬ ਭਰ ਤੋਂ ਵੱਖ-ਵੱਖ ਤਰ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ। ਉਥੇ ਹੀ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੌਜੂਦਾ ਆਮ ਆਦਮੀ ਪਾਰਟੀ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਦਰਮਿਆਨ ਤਿੱਖੀ ਬਹਿਸ ਹੋ ਗਈ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ। ਉਥੇ ਹੀ
ਇਸ ਦੌਰਾਨ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ 'ਆਪ' ਵਿਧਾਇਕ ਦਲਬੀਰ ਸਿੰਘ ਟੌਂਗ ਦੇ ਨਾਲ ਖੜ੍ਹ ਕੇ ਉਹਨਾਂ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ। ਜਿਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵੱਲੋਂ ਵੀ ਤਿੱਖੇ ਸ਼ਬਦਾਂ ਦੇ ਵਿੱਚ ਲਗਾਇਆ ਜਾ ਰਹੇ ਇਲਜ਼ਾਮਾਂ ਨੂੰ ਨਕਾਰਿਆ ਗਿਆ ਹੈ ਅਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਉਹਨਾਂ ਵੱਲੋਂ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਵਾਂਗ ਲੋਕਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਧੱਕੇਸ਼ਾਹੀ ਦਾ ਮਤਲਬ ਹੁੰਦਾ ਹੈ ਕਿ ਲੱਤਾਂ ਬਾਵਾਂ ਤੋੜ ਦੇਵੋ ਜੋ ਕਿ ਅਕਾਲੀ ਦਲ ਦੀ ਸਰਕਾਰ ਕਰਦੀ ਰਹੀ ਹੈ, ਪਰ ਅਸੀਂ ਅਜਿਹੀ ਧੱਕੇਸ਼ਾਹੀ ਨਹੀਂ ਕਰ ਰਹੇ।