ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਡੱਬਵਾਲੀ ਬਾਰਡਰ ਕੀਤਾ ਗਿਆ ਜਾਮ, ਕਿਹਾ- ਕੇਂਦਰ ਅਤੇ ਹਰਿਆਣਾ ਸਰਕਾਰ ਦਾ ਧੱਕਾ ਨਹੀਂ ਕਰਾਂਗੇ ਬਰਦਾਸ਼ਤ - ਹਰਿਆਣਾ ਸਰਕਾਰ
Published : Feb 26, 2024, 4:24 PM IST
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪੰਜਾਬ ਪ੍ਰਧਾਨ ਨੇ ਬਠਿੰਡਾ ਵਿੱਚ ਕਿਹਾ ਕਿ ਸਾਰੀਆਂ ਕਿਸਾਨ ਯੂਨੀਅਨਾਂ ਦੇ ਵੱਖੋ-ਵੱਖਰੇ ਵਿਚਾਰ ਹਨ ਪਰ ਜਦੋਂ ਕਰੀਬ 2 ਸਾਲ ਪਹਿਲਾਂ ਦਿੱਲੀ ਵਿੱਚ ਕਿਸਾਨ ਅੰਦੋਲਨ ਸ਼ੁਰੂ ਹੋਇਆ ਸੀ ਤਾਂ ਸਾਰੀਆਂ ਜੱਥੇਬੰਦੀਆਂ ਨੇ ਇਕੱਠੇ ਹੋ ਕੇ ਸੰਘਰਸ਼ ਕੀਤਾ ਸੀ ਅਤੇ ਅੰਦੋਲਨ ਸਫ਼ਲ ਵੀ ਹੋਇਆ ਸੀ। ਇਸ ਵਾਰ ਦਿੱਲੀ ਚਲੋ ਕਿਸਾਨ ਅੰਦੋਲਨ ਨੂੰ ਲੈ ਕੇ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਵੱਖੋ-ਵੱਖ ਵਿਚਾਰ ਰੱਖੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬੀ.ਕੇ.ਯੂ ਡਕੌਂਦਾ ਨੇ ਮਿਲ ਕੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਜਾਮ ਕਰ ਦਿੱਤਾ, ਰੇਲਵੇ ਟਰੈਕ 'ਤੇ ਪ੍ਰਦਰਸ਼ਨ ਕੀਤਾ ਅਤੇ ਅੱਜ ਵੀ ਪੰਜਾਬ ਭਰ 'ਚ ਟਰੈਕਟਰ ਮਾਰਚ ਕਰਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਠਿੰਡਾ ਦੇ ਰਹਿਣ ਵਾਲੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਫਿਰ ਤੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ, ਜੋ ਕਿ ਅਜੇ ਤੱਕ ਨਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਸਲੇ ਉੱਤੇ ਸਾਰੀਆਂ ਕਿਸਾਨ ਯੂਨੀਅਨਾਂ ਦਾ ਸਟੈਂਡ ਸਪੱਸ਼ਟ ਹੈ ਅਤੇ ਉਹ ਸਰਕਾਰੀ ਜ਼ਬਰ ਅੱਗੇ ਨਹੀਂ ਝੁਕਣਗੇ।