ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਬਠਿੰਡਾ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - Bathinda police flag march - BATHINDA POLICE FLAG MARCH
Published : May 29, 2024, 8:50 PM IST
ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਸਿਰਜਣ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ। ਇਸੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਪੁਲਿਸ ਮੁਖੀ ਦੀਪਕ ਪਾਰਿਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਕਪਤਾਨ ਪੁਲਿਸ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਪੁਲਿਸ ਮੁਲਾਜ਼ਮਾਂ ਅਤੇ ਪੈਰਾ ਮਿਲਟਰੀ ਫੋਰਸ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਫਲੈਗ ਮਾਰਚ ਕੱਢਿਆ। ਇਸ ਮੌਕੇ ਉਪ ਕਪਤਾਨ ਪੁਲਿਸ ਨੇ ਦੱਸਿਆ ਕਿ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ, ਇਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ ਹੋ ਕੇ ਇੰਨਾ ਚੋਣਾਂ ਵਿੱਚ ਹਿੱਸਾ ਲਵੇ। ਉਨ੍ਹਾਂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਇਹ ਯਕੀਨ ਦਿਵਾਇਆ ਜਾ ਰਿਹਾ ਹੈ ਕਿ ਉਹ ਵੱਧ ਚੜ੍ਹ ਕੇ ਟੋਵ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਵਿੱਚ ਨਾ ਆਉਣ। ਪ੍ਰਿਤਪਾਲ ਸਿੰਘ ਨੇ ਮਾੜੇ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਿਲ ਨਾ ਹੋਣ।