ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ - Sri Guru Arjan Dev Ji - SRI GURU ARJAN DEV JI
Published : Jun 10, 2024, 1:27 PM IST
ਬਠਿੰਡਾ: ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਦੁਨੀਆ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ। ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਨਾਇਆ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ। ਤਖ਼ਤ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਦੇਖੇ ਸਮਾਗਮ ਸਬੰਧੀ ਤਿੰਨ ਦਿਨ ਤੋਂ ਪ੍ਰਕਾਸ਼ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਸਮਾਗਮ ਮੌਕੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ, ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਅਰਦਾਸ ਕੀਤੀ, ਭਾਈ ਜਗਤਾਰ ਸਿੰਘ ਨੇ ਸ਼ਹੀਦੀ ਦਿਹਾੜੇ ਤੇ ਚਾਨਣਾ ਪਾਇਆ।